Explore

Search

October 7, 2024 1:02 am

ਲੇਟੈਸਟ ਨਿਊਜ਼

ਕੁੜੀ ਦੀ Fake ID ਬਣਾ ਕੇ ਫੈਲਾਇਆ ਜਾਲ, 5-6 ਨੌਜਵਾਨਾਂ ਨੇ ਸ਼ਖ਼ਸ ‘ਤੇ ਕੀਤਾ ਹਮਲਾ

ਸੰਗਰੂਰ ਦੇ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਰੂਮ ਦੇ ਅੰਦਰ ਇਲਾਜ ਅਧੀਨ ਕੱਲ੍ਹ ਰਾਤ 11.20 ਉੱਤੇ ਇਲਾਜ ਕਰਵਾ ਰਹੇ ਮਰੀਜ਼ਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦੱਸ ਦੇਈਏ ਕਿ ਬੀਤੀ ਰਾਤ 5 ਤੋਂ 6 ਅਣਪਛਾਤੇ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਪੁਲਿਸ ਦੀ ਜਾਣਕਾਰੀ ਅਨੁਸਾਰ ਪੀੜਤ ਮਨਪ੍ਰੀਤ ਸਿੰਘ ਜੋ ਕਿ ਸੰਗਰੂਰ ਨੇੜੇ ਪਿੰਡ ਮੀਮਸਾ ਦਾ ਰਹਿਣ ਵਾਲਾ ਹੈ, ਉਸ ਨੇ ਦੱਸਿਆ ਕਿ ਬੀਤੀ ਰਾਤ ਮੈਨੂੰ ਕਿਸੇ ਲੜਕੀ ਦੇ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ ਤੋਂ ਮੈਸੇਜ ਆਇਆ ਅਤੇ ਉਸ ਨੇ ਮੈਨੂੰ ਸੰਗਰੂਰ ਵਿਖੇ ਮਿਲਣ ਲਈ ਬੁਲਾਇਆ। ਜਦੋਂ ਮੈਂ ਮੀਟਿੰਗ ਵਾਲੀ ਥਾਂ ‘ਤੇ ਪਹੁੰਚਿਆ ਤਾਂ 5-6 ਅਣਪਛਾਤੇ ਨੌਜਵਾਨਾਂ ਨੇ ਮੇਰੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਮੈਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਜਦੋਂ ਮੈਂ ਆਪਣੇ ਦੋਸਤਾਂ ਨੂੰ ਬੁਲਾਇਆ ਤੇ ਉਹ ਮੈਨੂੰ ਸਰਕਾਰੀ ਹਸਪਤਾਲ ਹਸਪਤਾਲ ਲੈ ਕੇ ਆਏ, ਫਿਰ ਬਦਮਾਸ਼ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਰੂਮ ‘ਚ ਆਏ ਉਨ੍ਹਾਂ ਨੇ ਫਿਰ ਮੇਰੇ ‘ਤੇ ਅਤੇ ਮੇਰੇ ਦੋਸਤਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਇਸ਼ਤਿਹਾਰਬਾਜ਼ੀ

ਮੌਕੇ ‘ਤੇ ਮੌਜੂਦ ਸਰਕਾਰੀ ਹਸਪਤਾਲ ‘ਚ ਡਿਊਟੀ ‘ਤੇ ਮੌਜੂਦ ਡਾਕਟਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਅਣਪਛਾਤੇ ਬਦਮਾਸ਼ਾਂ ਨੇ ਹਸਪਤਾਲ ਦੇ ਐਮਰਜੈਂਸੀ ਕਮਰੇ ‘ਚ ਦਾਖਲ ਹੋ ਕੇ ਮਰੀਜ਼ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਕਈਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਕੱਲ੍ਹ ਰਾਤ ਜੋ ਹਾਦਸਾ ਹੋਇਆ ਹੈ ਉਹ ਬਹੁਤ ਹੀ ਬੁਰਾ ਹੋਇਆ ਹੈ। ਹਸਪਤਾਲ ਦੀ ਐਮਰਜੈਂਸੀ ਵਿਚ ਆ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਹੈ।

ਇਸ਼ਤਿਹਾਰਬਾਜ਼ੀ

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ
  • First Published :

Source link

Leave a Comment

ਇਸ਼ਤਿਹਾਰ
ਲਾਈਵ ਕ੍ਰਿਕਟ
Infoverse Academy