ਸਬੰਧਤ ਖ਼ਬਰਾਂ
ਮਾਲੇਰਕੋਟਲਾ ਦੇ ਹਲਕਾ ਅਮਰਗੜ ਦਾ ਰਹਿਣ ਵਾਲਾ ਜਸ਼ਨਦੀਪ ਸਿੰਘ ਜੋ ਕਿ ਪਿੰਡ ਬਡਲੇ ਦਾ ਰਹਿਣ ਵਾਲਾ ਸੀ ਅਤੇ ਅਲਬਰਟਾ ਸੂਬੇ ਦੇ ਸ਼ਹਿਰ ਐਡਮਿੰਟਨ ਦੇ ਡਾਊਨਟਾਊਨ ਵਿਚ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਦੱਸ ਦਈਏ ਕਿ ਜਸ਼ਨਦੀਪ ਸਿੰਘ 22 ਸਾਲਾ ਦਸਤਾਰਧਾਰੀ ਸੀ ਤੇ ਕਰੀਬ ਅੱਠ ਮਹੀਨੇ ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਕੈਨੇਡਾ ਪੁੱਜਾ ਸੀ। ਪੁਲਿਸ ਨੇ ਇਸ ਮਾਮਲੇ ‘ਚ 40 ਸਾਲਾ ਐਡਗਰ ਵਿਸਕਰ ‘ਤੇ ਸੈਕੰਡ ਡਿਗਰੀ ਮਰਡਰ ਦੇ ਚਾਰਜ ਲਾਏ ਹਨ।
ਇਸ ਮਾਮਲੇ ਦੀ ਜਾਣਕਾਰੀ ਦੇਣ ਵਾਲੇ ਐਡਮਿੰਟਨ ਪੁਲਿਸ ਅਤੇ ਸ਼ਹਿਰ ਦੇ ਮੇਅਰ ਅਮਰਜੀਤ ਸਿੰਘ ਸੋਹੀ ਤੋਂ ਮੰਗ ਕਰ ਰਹੇ ਹਨ ਕਿ ਇਸ ਘਟਨਾ ਦੀ ਜਾਂਚ ਇੱਕ ਨਫਰਤੀ ਅਪਰਾਧ ਵਜੋਂ ਕੀਤੀ ਜਾਵੇ। ਮ੍ਰਿਤਕ ਨੌਜਵਾਨ ਦਾ ਸਬੰਧ ਪਿੰਡ ਬਡਲਾ ਜ਼ਿਲ੍ਹਾ ਮਲੇਰਕੋਟਲਾ ਤੋਂ ਸੀ। ਦੱਸਿਆ ਜਾ ਰਿਹਾ ਹੈ ਕਿ ਕਥਿਤ ਕਾਤਲ ਨੇ ਮਾਰਨ ਲਈ ਬੌਕਸ-ਕਟਰ ਦੀ ਵਰਤੋਂ ਕੀਤੀ। ਜ਼ਿਕਰਯੋਗ ਹੈ ਕਿ ਇਸ ਵਕਤ ਕੈਨੇਡਾ ਵਿੱਚ ਸਿੱਖਾਂ ਪ੍ਰਤੀ ਸੋਸ਼ਲ ਮੀਡੀਏ ‘ਤੇ ਬਹੁਤ ਨਫ਼ਰਤ ਫੈਲਾਈ ਜਾ ਰਹੀ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :