ਸਬੰਧਤ ਖ਼ਬਰਾਂ
ਪੰਜਾਬ ’ਚ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੀ ਸੰਗਰੂਰ ’ਚ ਸ਼ੁਰੂਆਤ ਹੋ ਚੁੱਕੀ ਹੈ। ਇਸ ਮੌਕੇ ਕਈ ਕਲਾਕਾਰਾਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਖੇਡਾਂ ਵਤਨ ਪੰਜਾਬ ਦੀਆਂ ਦੇ ਉਦਘਾਟਨ ਸਮਾਰੋਹ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਨਮਾਨ ਭੇਂਟ ਕੀਤਾ ਗਿਆ। ਇੱਥੇ ਦੱਸਣਾ ਬਣਦਾ ਹੈ ਕਿ ਭਗਵੰਤ ਮਾਨ ਦੀ ਅਗਵਾਈ ’ਚ ਸਰਕਾਰ ਨੇ ਵੱਡੇ ਪੱਧਰ ’ਤੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ।
ਇਹ ਵੀ ਪੜ੍ਹੋ:
ਗੁਰਦਾਸਪੁਰ ’ਚ ਤਾਲ਼ੇ ਤੋੜ ਲੱਖਾਂ ਦੇ ਗਹਿਣੇ ਕੀਤੇ ਚੋਰੀ, ਰੱਖੜੀ ਦੇ ਤਿਉਹਾਰ ’ਤੇ ਦਿੱਲੀ ਗਿਆ ਸੀ ਪਰਿਵਾਰ
ਪਹਿਲੇ ਸਥਾਨ ’ਤੇ ਆਉਣ ਵਾਲੇ ਖਿਡਾਰੀ ਨੂੰ 10 ਹਜ਼ਾਰ, ਦੂਜੇ ਨੂੰ 7 ਹਜ਼ਾਰ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਖਿਡਾਰੀ ਨੂੰ 5 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ। ਇਸ ਮੌਕੇ ਮੁੱਖ ਮੰਤਰੀ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਦੌਰਾਨ ਬਲਾਕ ਪੱਧਰ ਤੋਂ ਲੈਕੇ ਜਿਲ੍ਹਾ ਪੱਧਰ ਦੇ ਖਿਡਾਰੀ ਹਿੱਸਾ ਲੈ ਰਹੇ ਹਨ, ਸਰਕਾਰ ਦੇ ਇਸ ਉਪਰਾਲੇ ਨਾਲ ਜਿੱਥੇ ਖਿਡਾਰੀਆਂ ਦਾ ਮਨੋਬਲ ਉੱਚਾ ਹੋਵੇਗਾ, ਉੱਥੇ ਹੀ ਨੌਜਵਾਨ ਨਸ਼ਿਆਂ ਤੋਂ ਵੀ ਦੂਰ ਰਹਿਣਗੇ।
ਖੂਨ ਦੀ ਕਮੀ ਕਾਰਨ ਹੋ ਪ੍ਰੇਸ਼ਾਨ, ਤਾਂ ਕਰੋ ਇਸ ਲਾਲ ਫਲ ਦਾ ਸੇਵਨ
ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੂੰ ਮਿੰਨੀ ਓਲੰਪਿਕ ਹੀ ਮੰਨਿਆ ਜਾਂਦਾ ਹੈ, ਕਿਉਂਕਿ ਇਹ ’ਚ ਹਰ ਵਰਗ ਦਾ ਖਿਡਾਰੀ ਹਿੱਸਾ ਲੈ ਰਹੇ ਹਨ।
- First Published :