ਸਬੰਧਤ ਖ਼ਬਰਾਂ
ਸੰਗਰੂਰ ਜ਼ਿਲ੍ਹੇ ਦੇ ਸੁਨਾਮ ਦੇ ਇੰਦਰਾ ਬਸਤੀ ਦੇ ਵਾਰਡ ਨੰਬਰ 20 ਦੇ ਵਿੱਚ ਬੀਤੀ ਰਾਤ ਓਏ ਮੀਂਹ ਦੌਰਾਨ ਚੁਬਾਰੇ ਚ ਰਹਿੰਦੇ ਕਮਰੇ ਦੀ ਛੱਤ ਡਿੱਗਣ ਨਾਲ ਪਤੀ ਪਤਨੀ ਜ਼ਖਮੀ ਹੋ ਗਏ, ਜਿਨਾਂ ਨੂੰ ਲੋਕਾਂ ਨੇ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ।
ਮਮਤਾ ਰਾਣੀ ਨੇ ਦੱਸਿਆ ਕਿ ਉਸਦੇ ਜੇਠ ਜਠਾਣੀ ਉੱਪਰ ਵਾਲੇ ਕਮਰੇ ਵਿਚ ਰਹਿੰਦੇ ਹਨ ਅਤੇ ਵਿੱਤੀ ਰਾਤ ਲਾਈਟ ਜਾਣ ਤੋਂ ਬਾਅਦ ਮੀਹ ਪੈਣ ਦੌਰਾਨ ਬਹੁਤ ਜ਼ੋਰਦਾਰ ਧਮਾਕਾ ਹੋਇਆ ਤਾਂ ਉਹਨਾਂ ਨੇ ਜਾ ਕੇ ਦੇਖਿਆ ਤਾਂ ਛੱਤ ਉਹਨਾਂ ਦੇ ਬੈੱਡ ਤੇ ਡਿੱਗੀ ਹੋਈ ਸੀ ਤੇ ਉਹਨਾਂ ਨੂੰ ਬਹੁਤ ਮੁਸ਼ਕਿਲ ਨਾਲ ਉਸ ਵਿੱਚੋਂ ਕੱਢਿਆ ਗਿਆ ਅਤੇ ਹਸਪਤਾਲ ਦੇ ਵਿੱਚ ਦਾਖਿਲ ਕਰਵਾਇਆ ਗਿਆ।
ਉਹਨਾਂ ਨੇ ਦੱਸਿਆ ਕਿ ਉਹਨਾਂ ਦੀ ਮਾਲੀ ਹਾਲਤ ਕਾਫੀ ਖਰਾਬ ਹੈ, ਉਹ ਪ੍ਰਸ਼ਾਸਨ ਨੂੰ ਬੇਨਤੀ ਕਰਦੇ ਹਨ ਕਿ ਉਹਨਾਂ ਦੀ ਮਦਦ ਕੀਤੀ ਜਾਵੇ। ਉਹਨਾਂ ਨੇ ਦੱਸਿਆ ਕਿ ਉਹਨਾਂ ਦੀ ਘਰਾਂ ਦੀ ਛੱਤਾਂ ਖਰਾਬ ਹੋਈਆਂ ਪਈਆਂ ਹਨ। ਮੌਕੇ ਉੱਤੇ ਤਰਸੇਮ ਚੌਧਰੀ ਨੇ ਕਿਹਾ ਕਿ ਲੋਕਾਂ ਦੀ ਮਦਦ ਨਾਲ ਇਹਨਾਂ ਨੂੰ ਬਾਹਰ ਕੱਢਿਆ ਗਿਆ ਅਤੇ ਉਹ ਬੇਨਤੀ ਕਰਦੇ ਹਨ ਕਿ ਇਹਨਾਂ ਦੀ ਮਦਦ ਕੀਤੀ ਜਾਵੇ। ਹਸਪਤਾਲ ਵਿਚ ਜੇਰੇ ਇਲਾਜ ਮੁਰਾਰੀ ਲਾਲ ਅਤੇ ਸੀਤਾ ਦੇਵੀ ਨੇ ਦੱਸਿਆ ਕਿ ਉਹਨਾਂ ਦੇ ਕਾਫੀ ਸੱਟਾਂ ਲੱਗੀਆਂ ਹਨ ਅਤੇ ਟਾਂਕੇ ਵੀ ਲੱਗੇ ਹਨ। ਉਹ ਪ੍ਰਸ਼ਾਸਨ ਨੂੰ ਬੇਨਤੀ ਕਰਦੇ ਹਨ ਕਿ ਉਹਨਾਂ ਦੀ ਮਦਦ ਕੀਤੀ ਜਾਵੇ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :