ਸਬੰਧਤ ਖ਼ਬਰਾਂ
ਅੱਜ ਸੰਗਰੂਰ ਦੇ ਵਿੱਚ ਕਿਰਤੀ ਕਿਸਾਨ ਯੂਨੀਅਨ ਪੇਂਡੂ ਮਜ਼ਦੂਰ ਕਿਸਾਨ ਯੂਨੀਅਨ ਅਤੇ ਵਿਦਿਆਰਥੀ ਯੂਨੀਅਨ ਦੇ ਵੱਲੋਂ ਰਲ ਕੇ ਸੰਗਰੂਰ ਦੇ ਰੇਲਵੇ ਸਟੇਸ਼ਨ ਚੌਂਕ ਤੋਂ ਡਿਪਟੀ ਕਮਿਸ਼ਨਰ ਦਫਤਰ ਤੱਕ ਕੇਂਦਰ ਸਰਕਾਰ ਦੇ ਖਿਲਾਫ ਹੱਥਾਂ ਦੇ ਵਿੱਚ ਝੰਡੇ ਲੈ ਕੇ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨ ਕੀਤਾ ਗਿਆ। ਅਤੇ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਆ ਕੇ ਰੱਜ ਕੇ ਕੇਂਦਰ ਸਰਕਾਰ ਦੇ ਖਿਲਾਫ ਨਾਰੇਬਾਜ਼ੀ ਕੀਤੀ ਗਈ ਅਤੇ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਸੰਗਰੂਰ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।
ਪ੍ਰਦਰਸ਼ਨਕਾਰੀ ਇਹਨੇ ਗੱਲਬਾਤ ਦੌਰਾਨ ਦੱਸਿਆ ਕਿ ਕੇਂਦਰ ਸਰਕਾਰ ਲਗਾਤਾਰ ਆਪਣੇ ਹੱਕਾਂ ਦੀ ਆਵਾਜ਼ ਉਠਾਉਣ ਵਾਲੇ ਕਿਸਾਨ ਮਜ਼ਦੂਰ ਅਤੇ ਹਰ ਇੱਕ ਜਥੇਬੰਦੀ ਦੇ ਲੀਡਰਾਂ ਦੇ ਘਰ ਐਨਆਈਏ ਦੇ ਸਹਾਰੇ ਤੋਂ ਉਹਨਾਂ ਨੂੰ ਡਰਾਉਣਾ ਚਾਹੁੰਦੀ ਹੈ ਪੰਜਾਬ ਦੇ ਵਿੱਚ ਐਨਆਈਏ ਦੇ ਦਫਤਰ ਖੋਲੇ ਜਾਣ ਦੀਆਂ ਗੱਲਾਂ ਹੋ ਰਹੀਆਂ ਹਨ ਅਤੇ ਪੰਜਾਬ ਦੇ ਕਿਸਾਨ ਲੀਡਰਾਂ ਦੇ ਘਰ ਯੂਪੀ ਦੇ ਐਨਆਈਏ ਏਜੰਸੀਆਂ ਦੇ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਜੋ ਕਿ ਸਾਡੇ ਵੱਲੋਂ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਹਨਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਹ ਸਾਡੇ ਵੱਲੋਂ ਇੱਕ ਸੰਕੇਤਕ ਧਰਨਾ ਹੈ ਅਗਰ ਕੇਂਦਰ ਸਰਕਾਰ ਦੇ ਵੱਲੋਂ ਆਪਣੀ ਇਹ ਕਾਰਗੁਜ਼ਾਰੀ ਇਸੇ ਤਰੀਕੇ ਨਾਲ ਚੱਲਦੀ ਰਹੀ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਵੱਡੇ ਸੰਘਰਸ਼ ਹੋਣਗੇ, ਪੰਜਾਬ ਦੇ ਵਿੱਚ ਲਗਾਤਾਰ ਹੋ ਰਹੇ ਐਨਆਈਏ ਦੀਆਂ ਰੇਡਾਂ ਦੇ ਖਿਲਾਫ ਹੁਣ ਕਿਸਾਨ ਮਜ਼ਦੂਰ ਅਤੇ ਵਿਦਿਆਰਥੀ ਯੂਨੀਅਨ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੀਆਂ ਹਨ।
- First Published :